MBD WEB NEWS

ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਹਿੱਸਾ ਲੈਣ ਵਾਲੇ ਕਾਲਜਾਂ ’ਚ 27 ਜਨਵਰੀ ਨੂੰ ਛੁੱਟੀ ਦਾ ਐਲਾਨ

ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਹਿੱਸਾ ਲੈਣ ਵਾਲੇ ਕਾਲਜਾਂ ’ਚ 27 ਜਨਵਰੀ ਨੂੰ ਛੁੱਟੀ ਦਾ ਐਲਾਨ

MBD NEWS ਜਲੰਧਰ, 26 ਜਨਵਰੀ : 77ਵੇਂ ਗਣਤੰਤਰ ਦਿਵਸ ਮੌਕੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।
ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ 27 ਜਨਵਰੀ 2026 ਨੂੰ ਜ਼ਿਲ੍ਹਾ ਜਲੰਧਰ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਮੌਕੇ ਉਨ੍ਹਾਂ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਵਲੋਂ ਆਪਣੀ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਕੀਤੀ ਗਈ ਮਿਹਨਤ ਦੀ ਭਰਪੂਰ ਸ਼ਲਾਘਾ ਵੀ ਕੀਤੀ।