MBD WEB NEWS

ਤਿਉਹਾਰਾਂ ਦੇ ਮਦੇਨਜ਼ਰ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ CASO ਓਪਰੇਸ਼ਨ ਚਲਾਇਆ ਗਿਆ

ਤਿਉਹਾਰਾਂ ਦੇ ਮਦੇਨਜ਼ਰ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ CASO ਓਪਰੇਸ਼ਨ ਚਲਾਇਆ ਗਿਆ

MBD NEWS `ਜਲੰਧਰ, 14 ਅਕਤੂਬਰ 2025:`ਤਿਉਹਾਰਾਂ ਦੇ ਸਮੇਂ ਦੌਰਾਨ ਕਿਸੇ ਵੀ ਸੰਭਾਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਣ ਅਤੇ ਜਨਤਕ ਸੁਰੱਖਿਆ ਨੂੰ ਵਧਾਉਣ ਲਈ, ਸੀਪੀ ਜਲੰਧਰ, ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸਿਟੀ ਰੇਲਵੇ ਸਟੇਸ਼ਨ ਅਤੇ ਕੈਂਟ ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਕਾਸੋ (ਕਾਰਡਨ ਅਤੇ ਸਰਚ ਆਪ੍ਰੇਸ਼ਨ) ਕੀਤਾ। ਇਹ ਆਪ੍ਰੇਸ਼ਨ ਏ.ਡੀ.ਸੀ.ਪੀ ਸਿਟੀ-1 ਸ਼੍ਰੀਮਤੀ ਆਕਰਸ਼ੀ ਜੈਨ ਅਤੇ ਏ.ਡੀ.ਸੀ.ਪੀ ਸਿਟੀ-2 ਸ਼੍ਰੀ ਹਰਿੰਦਰ ਸਿੰਘ ਦੀ ਨਿਗਰਾਨੀ ਹੇਠ ਕੀਤਾ ਗਿਆ।

ਓਪਰੇਸ਼ਨ ਵਿੱਚ ਕੁੱਲ 110 ਪੁਲਿਸ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ। ਇਸ ਕਾਰਵਾਈ ਵਿੱਚ ਐਂਟੀ-ਸੈਬੋਟਾਜ ਟੀਮਾਂ, ਐਂਟੀ-ਰਾਇਟ ਪੁਲਿਸ, GRP ਅਤੇ ਰੇਲਵੇ ਪ੍ਰੋਟੈਕਸ਼ਨ ਫੋਰਸ (RPF) ਦੀ ਵੀ ਸਰਗਰਮ ਸ਼ਮੂਲੀਅਤ ਰਹੀ। ਤਲਾਸ਼ੀ ਦੌਰਾਨ ਮੈਟਲ ਡਿਟੈਕਟਰ, ਹੈਂਡਹੈਲਡ ਸਕੈਨਰ ਆਦਿ ਆਧੁਨਿਕ ਉਪਕਰਣਾਂ ਦੀ ਵਰਤੋਂ ਕੀਤੀ ਗਈ।

ਕਾਰਵਾਈ ਦੌਰਾਨ ਸ਼ੱਕੀ ਵਿਅਕਤੀਆਂ ਦੇ ਕਰਾਇਮ ਰਿਕਾਰਡ ਦੀ ਜਾਂਚ ਲਈ PAIS ਐਪ ਦੀ ਵਰਤੋਂ ਕੀਤੀ ਗਈ। ਇਸ ਤੋਂ ਇਲਾਵਾ, ਸੁਰੱਖਿਆ ਪ੍ਰਬੰਧਾਂ ਦੇ ਹਿੱਸੇ ਵਜੋਂ CCTV ਕੈਮਰਿਆਂ ਦੀ ਕਾਰਗੁਜ਼ਾਰੀ ਦੀ ਜਾਂਚ, ਯਾਤਰੀਆਂ ਦੇ ਸਾਮਾਨ ਅਤੇ ਰੇਲਵੇ ਸਟੇਸ਼ਨਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਪਾਰਕਿੰਗ ਏਰੀਆ ਅਤੇ ਆਸ-ਪਾਸ ਦੇ ਇਲਾਕੇ ਦੀ ਵੀ ਵਿਸਤ੍ਰਿਤ ਤਲਾਸ਼ੀ ਕੀਤੀ ਗਈ।

_*ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪੁਲਿਸ ਨਾਲ ਸਹਿਯੋਗ ਕਰਨ ਅਤੇ ਜੇਕਰ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਗੈਰ-ਕਾਨੂੰਨੀ ਗਤੀਵਿਧੀ ਦਾ ਪਤਾ ਲੱਗੇ ਤਾਂ ਉਸਦੀ ਤੁਰੰਤ ਸੂਚਨਾ ਪੁਲਿਸ ਹੈਲਪਲਾਈਨ 112 ‘ਤੇ ਦੇਣ।*_