ਤੇਰਾ ਤੇਰਾ ਹੱਟੀ ਜਲੰਧਰ ਦੀ ਟੀਮ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹ ਪੀੜਤਾਂ ਦੀ  ਕਰ ਰਹੀ ਹੈ ਸੇਵਾ

ਤੇਰਾ ਤੇਰਾ ਹੱਟੀ ਜਲੰਧਰ ਦੀ ਟੀਮ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹ ਪੀੜਤਾਂ ਦੀ  ਕਰ ਰਹੀ ਹੈ ਸੇਵਾ

 

MBD WEB NEWS : ਤੇਰਾ ਤੇਰਾ ਹੱਟੀ ਵਲੋਂ ਹੁਣ ਹਿਮਾਚਲ ਪ੍ਰਦੇਸ਼ ਵਿੱਚ ਗੁਰਦੁਆਰਾ ਸਾਹਿਬ (ਮੰਡੀ) ਵਿਖੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਪਹੁੰਚਾਉਣ ਦੀ ਸੇਵਾ ਕੀਤੀ ਜਾ ਰਹੀ ਹੈ ਜਿਸ ਵਿਚ ਰਾਸ਼ਨ ਸਮੱਗਰੀ, ਗੱਦੇ,ਪਾਣੀ ਦੀਆਂ ਬੋਤਲਾਂ ਅਤੇ ਹੋਰ ਸਮਾਨ ਦੇ ਥੈਲੇ ਬਣਾ ਕੇ ਗੁਰਦੁਆਰਾ ਸਾਹਿਬ ਤੋਂ ਲੋੜਵੰਦ ਪਰਿਵਾਰਾਂ ਤੱਕ ਦਿੱਤੀ ਜਾਵੇਗੀ। ਇਸ ਮੌਕੇ ਤੇ ਸਮਾਜ ਸੇਵਕ ਅਤੇ ਉੱਘੇ ਨੇਤਾ ਮਨਜੀਤ ਸਿੰਘ ਟੀਟੂ ਸੇਵਾਦਾਰਾਂ ਦਾ ਹੌਸਲਾ ਵਧਾਉਣ ਆਏ।

ਤੇਰਾ ਤੇਰਾ ਹੱਟੀ ਦੇ ਮੁੱਖ ਸੇਵਾਦਾਰ ਤਰਵਿੰਦਰ ਸਿੰਘ ਰਿੰਕੂ ਅਤੇ ਪਰਮਜੀਤ ਸਿੰਘ ਰੰਗਪੁਰੀ ਦੀ ਅਗਵਾਈ ਹੇਠ ਅਮਰਪ੍ਰੀਤ ਸਿੰਘ,ਪਰਵਿੰਦਰ ਸਿੰਘ ਅਤੇ ਹਰਤਰਮਨ ਸਿੰਘ ਜਲੰਧਰ ਤੋਂ ਅਤੇ ਅਰਵਿੰਦਰ ਸਿੰਘ (ਇੰਚਾਰਜ ਊਨਾ) ਤੋਂ ਆਪਣੀ ਟੀਮ ਨਾਲ ਮੰਡੀ ਵਿਖੇ ਰਵਾਨਾ ਹੋ ਰਹੇ ਹਨ।
ਤੇਰਾ ਤੇਰਾ ਹੱਟੀ ਦੀ ਟੀਮ ਜਸਵਿੰਦਰ ਸਿੰਘ,ਵਰਿੰਦਰ ਸਿੰਘ,ਅਮਨਦੀਪ ਸਿੰਘ,ਸੁਰਿੰਦਰ ਕੌਰ,ਅਮਰਜੀਤ ਕੌਰ,ਸੋਨੀਆਂ ਅਤੇ ਹੋਰ ਸੇਵਾਦਾਰਾਂ ਵਲੋਂ ਰਾਹਤ ਸਮੱਗਰੀ ਦੇ ਥੈਲੇ ਤਿਆਰ ਕਰਨ ਦੀ ਸੇਵਾ ਕੀਤੀ ਗਈ।

Comments

Leave a Reply

Your email address will not be published. Required fields are marked *