ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉੱਜ ਅਤੇ ਰਾਵੀ ਦਰਿਆ ਦੇ ਨੇੜੇ ਰਹਿੰਦੀ ਵਸੋਂ ਨੂੰ ਹੜ੍ਹ ਪ੍ਰਭਾਵਤ ਖੇਤਰ ਤੋਂ ਦੂਰ ਜਾਣ ਅਤੇ ਚੌਕਸ ਰਹਿਣ ਦੀ ਅਪੀਲ

ਰਾਵੀ ਦਰਿਆ ਕਿੰਨਾਰੇ ਰਹਿਣ ਵਾਲੇ ਧਿਆਨ ਦੇਣ
7:30 am 19 July 2023 ਦਿਨ ਬੁੱਧਵਾਰ

ਉੱਜ ਦਰਿਆ ਵਿੱਚ 171797 ਕਿਊਸਿਕ ਪਾਣੀ ਛੱਡਿਆ

ਉੱਜ ਦਰਿਆ ਦਾ ਵਧਿਆ ਪਾਣੀ ਅੱਜ ਸਵੇਰੇ 8:00 ਵਜੇ ਮਕੌੜਾ ਪੱਤਣ ਅਤੇ 10:00 ਵਜੇ ਤੱਕ ਧਰਮਕੋਟ ਪੱਤਣ ਤੱਕ ਪਹੁੰਚ ਜਾਵੇਗਾ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉੱਜ ਅਤੇ ਰਾਵੀ ਦਰਿਆ ਦੇ ਨੇੜੇ ਰਹਿੰਦੀ ਵਸੋਂ ਨੂੰ ਹੜ੍ਹ ਪ੍ਰਭਾਵਤ ਖੇਤਰ ਤੋਂ ਦੂਰ ਜਾਣ ਅਤੇ ਚੌਕਸ ਰਹਿਣ ਦੀ ਅਪੀਲ

MBD WEB NEWS : ਗੁਰਦਾਸਪੁਰ, 19 ਜੁਲਾਈ  – ਪਹਾੜੀ ਖੇਤਰਾਂ ਵਿੱਚ ਹੋ ਰਹੀ ਲਗਾਤਾਰ ਭਾਰੀ ਬਾਰਸ਼ ਕਾਰਨ ਦਰਿਆਵਾਂ ਅਤੇ ਨਾਲਿਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਤਹਿਤ ਅੱਜ ਸਵੇਰੇ ਇੱਕ ਵਾਰ ਫਿਰ ਉੱਜ ਦਰਿਆ ਵਿੱਚ ਅੱਜ 2 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਜ ਦਰਿਆ ਵਿੱਚ ਛੱਡਿਆ ਗਿਆ 171797 ਕਿਊਸਿਕ ਪਾਣੀ ਛੱਡਿਆ ਗਿਆ ਹੈ ਜੋ ਕਿ ਅੱਜ ਸਵੇਰੇ 8:00 ਵਜੇ ਮਕੌੜਾ ਪੱਤਣ ਕੋਲ ਰਾਵੀ ਰਦਿਆ ਵਿੱਚ ਆਣ ਮਿਲੇਗਾ ਅਤੇ ਉਸ ਤੋਂ ਦੋ ਘੰਟੇ ਬਾਅਦ ਕਰੀਬ ਦੁਪਹਿਰ 10:00 ਵਜੇ ਧਰਮਕੋਟ ਪੱਤਣ, ਘੋਨੇਵਾਲ (ਡੇਰਾ ਬਾਬਾ ਨਾਨਕ) ਤੱਕ ਪਹੁੰਚ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦਰਿਆ ਉੱਜ ਅਤੇ ਰਾਵੀ ਦੇ ਨੇੜੇ ਰਹਿੰਦੀ ਵਸੋਂ ਨੂੰ ਸਾਵਧਾਨ ਕਰਦਿਆਂ ਕਿਹਾ ਹੈ ਕਿ ਉਹ ਉੱਜ ਤੇ ਰਾਵੀ ਦਰਿਆ ਦੇ ਹੜ੍ਹ ਪ੍ਰਭਾਵਤ ਖੇਤਰਾਂ ਤੋਂ ਦੂਰ ਰਹਿਣ ਅਤੇ ਨਾਲ ਹੀ ਆਪਣੇ ਜਾਨਵਰਾਂ ਆਦਿ ਨੂੰ ਸੁਰੱਖਿਅਤ ਥਾਵਾਂ `ਤੇ ਲੈ ਜਾਣ। ਉਨ੍ਹਾਂ ਕਿਹਾ ਕਿ ਕਿਸੇ ਵੀ ਹੜ੍ਹ ਵਰਗੀ ਸਥਿਤੀ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-1852 ਜਾਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਉੱਪਰ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ।

Comments

Leave a Reply

Your email address will not be published. Required fields are marked *